ਨਵੀਂ ਦਿੱਲੀ, 16 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕਰ ਕੇ ਦੱਸਿਆ ਗਿਆ ਕਿ 17 ਸਤੰਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ ਹੋਏ ਹਨ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ 17 ਸਤੰਬਰ ਨੂੰ ਪਾਸ ਹੋਏ ਕੱਲ੍ਹ ਇਕ ਸਾਲ ਹੋ ਜਾਵੇਗਾ |
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
