ਪਟਿਆਲਾ : ਦਿੱਲੀ ਕੂਚ ਦੇ ਇਕ ਦਿਨ ਪਹਿਲਾਂ ਪੰਜਾਬ ਪੁਲਿਸ ਅਧਿਕਾਰੀਆਂ ਵਲੋਂ ਸ਼ੰਭੂ ਬਾਰਡਰ ਤੇ ਬੈਠੇ ਮੋਰਚੇ ਦੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ। ਦੂਸਰੇ ਪਾਸੇ ਹਰਿਆਣਾ ਪੁਲਿਸ ਵਲੋ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਪਹਿਰਾ ਸਖ਼ਤ ਕਰਨਾ ਸ਼ੁਰੂ ਕੜ ਦਿੱਤਾ ਹੈ।
ਵੀਰਵਾਰ ਨੂੰ ਸ਼ੰਭੂ ਬਾਰਡਰ ਤੇ ਡੀ ਆਈ ਜੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਪੁਲਿਸ ਅਧਿਕਾਰੀ ਅਤੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਹੋਰਾਂ ਦੀ ਮੀਟਿੰਗ ਹੋਈ। ਪੰਜਾਬ ਪੁਲਿਸ ਵਲੋਂ ਕਿਸਾਨਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾ ਰੱਖਣ ਦੀ ਗੱਲ ਕਹੀ ਹੈ। ਇਸ ਦੌਰਾਨ ਇਹ ਵੀ ਗੱਲ ਹੋਈ ਕਿ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਨੇ ਕਿਸਾਨਾਂ ਦੇ ਪੱਖ ਨੂੰ ਪੇਸ਼ ਕੀਤਾ ਹੈ ਤੇ ਹੁਣ ਦੇਸ਼ ਦੇ ਉਪ ਰਾਸ਼ਟਰਪਤੀ ਵੀ ਕਿਸਾਨਾਂ ਦੇ ਹੱਕ ਵਿੱਚ ਅੱਗੇ ਆਏ ਹਨ। ਅਜਿਹੇ ਵਿਚ ਕਿਸਾਨਾਂ ਨੂੰ ਇਸ ਸਭ ਨੀ ਸਮਝਦੇ ਹੋਏ ਕੋਈ ਵੀ ਗ਼ਲਤ ਕਦਮ ਨਹੀਂ ਚੁੱਕਣਾ ਚਾਹੀਦਾ ਹੈ।