ਮਾਨਸਾ, Farmers Protest: ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਲਈ ਬਠਿੰਡਾ ਜਾ ਰਹੇ ਕਿਸਾਨਾਂ ਦੀ ਮਾਨਸਾ ਵਿੱਚ ਪੁਲੀਸ ਨਾਲ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਰੋਕਣ ਲਈ ਮਾਨਸਾ ਵਿੱਚ ਪੁਲੀਸ ਨੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਕਾਰਨ ਉੱਥੇ ਇਸ ਨਾਲ ਵਿਵਾਦ ਵਧ ਗਿਆ। ਪੁਲੀਸ ਵੱਲੋ ਕੀਤੇ ਲਾਠੀਚਾਰਜ ਦੌਰਾਨ ਹੀ ਕਿਸਾਨਾਂ ਨੇ ਵੀ ਕਥਿਤ ਤੌਰ ’ਤੇ ਪੁਲੀਸ ਉਪਰ ਹਮਲਾ ਕਰ ਦਿੱਤਾ ਗਿਆ। ਝੜਪ ਦੌਰਾਨ ਕਈ ਪੁਲੀਸ ਅਧਿਕਾਰੀ ਅਤੇ ਕਿਸਾਨ ਜ਼ਖ਼ਮੀ ਹੋਏ ਹਨ। ਇਸ ਦੌਰਾਨ ਕਈ ਗੱਡੀਆਂ ਦੀ ਭੰਨਤੋੜ ਵੀ ਹੋਈ ਹੈ।
ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਕਿਸਾਨ ਅੱਜ ਤੜਕੇ 3:00 ਵਜੇ ਬਠਿੰਡਾ ਦੇ ਪਿੰਡ ਲੇਲੇਆਣਾ ਵਿਖੇ ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਜਾ ਰਹੇ ਸਨ। ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਪੁਲੀਸ ਵੱਲੋਂ ਮਾਨਸਾ ਵਿੱਚ ਨਾਕਾਬੰਦੀ ਕੀਤੀ ਗਈ ਸੀ। ਜਦੋਂ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਝਗੜਾ ਇਸ ਹੱਦ ਤੱਕ ਵੱਧ ਗਿਆ ਕਿ ਪੁਲੀਸ ਨੂੰ ਲਾਠੀਚਾਰਜ ਕਰਨਾ ਪਿਆ।