ਜਲੰਧਰ : ਵੇਰੇ ਠੰਡੀ ਹਵਾ ਚੱਲਣ ਨਾਲ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆਵੇਗੀ। ਸੋਮਵਾਰ ਨੂੰ ਜਲੰਧਰ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਰਹਿਣ ਦਾ ਅੰਦਾਜਾ ਹੈ। ਆਉਣ ਵਾਲੇ ਦਿਨਾਂ ਵਿੱਚ ਹਾਲੇ ਪਾਰਾ ਹੋਰ ਡਿੱਗਣ ਨਾਲ ਠੰਢ ਵਧੇਗੀ। ਜਲੰਧਰ ਜ਼ਿਲੇ ‘ਚ ਐਤਵਾਰ ਸ਼ਾਮ ਨੂੰ ਕੁਝ ਇਲਾਕਿਆਂ ਅੰਦਰ ਹਲਕੀ ਬੂੰਦਾ-ਬਾਂਦੀ ਹੋਈ। ਜਿਸ ਕਾਰਨ ਠੰਡ ਵੱਧ ਗਈ। ਅੱਜ ਸੂਰਜ ਦੀ ਤਪਸ਼ ਵੀ ਘੱਟ ਦਿਖਾਈ ਦੇ ਰਹੀ ਸੀ।
ਮੌਸਮ ਵਿਭਾਗ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ਼ ਕੀਤੀ ਜਾਵੇਗੀ। ਜਿਸ ਕਾਰਨ ਮੰਗਲਵਾਰ ਤੇ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 4 ਡਿਗਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ।