ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ। ਇਸ ਤਹਿਤ ਅਕਾਲੀ ਦਲ ਸੁਧਾਰ ਲਹਿਰ ਦੇ ਕੁਝ ਆਗੂਆਂ ਦੀ ਸਜ਼ਾ ਪੂਰੀ ਹੋ ਗਈ ਹੈ। ਜਿਸ ਤਹਿਤ ਲੀਡਰ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਬੀਬੀ ਜਗੀਰ ਕੌਰ ਅਤੇ ਹੋਰ ਲੀਡਰਾਂ ਦੀ ਪੰਜ ਦਿਨ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮੱਥਾ ਟੇਕਣ ਪਹੁੰਚੇ ।
ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮੱਥਾ ਟੇਕ ਕੇ 1100 ਦੀ ਕੜਾਹ ਪ੍ਰਸਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਈ । ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਲਗਾਈ ਸੇਵਾ ਅੱਜ ਉਨ੍ਹਾਂ ਨੇ ਪੂਰੀ ਕੀਤੀ ਹੈ ਤੇ ਉਨ੍ਹਾਂ ਦੇ ਹੁਕਮ ਤਹਿਤ ਉਹ ਕੜਾ ਪ੍ਰਸਾਦ ਦੀ ਦੇਗ ਕਰਵਾ ਕੇ ਦਰਬਾਰ ਸਾਹਿਬ ‘ਚ ਨਤਮਸਤਕ ਹੋਏ ਹਨ।
ਉਨ੍ਹਾਂ ਅੱਗੇ ਬੋਲਦੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਉਨ੍ਹਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜ਼ਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ ਅਤੇ ਅਜੇ ਅਕਾਲੀ ਦਲ ਵੱਲੋਂ ਹਾਂ ਪੱਖੀ ਹੁੰਗਾਰਾ ਨਹੀਂ ਆਇਆ। ਇਸ ਦਾ ਜਵਾਬ ਅਕਾਲੀ ਦਲ ਦੇ ਲੀਡਰ ਹੀ ਦੇ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਰਜਿਸਟਰਡ ਨਹੀਂ ਕਰਵਾਈ ਗਈ ਸੀ, ਸਿਰਫ਼ ਅਕਾਲੀ ਦਲ ‘ਚੋਂ ਸੁਧਾਰ ਕਰਨ ਲਈ ਲਹਿਰ ਤਿਆਰ ਕੀਤੀ ਗਈ ਸੀ ਅਤੇ ਹੁਣ ਲਗਭਗ ਅਕਾਲੀ ਦਲ ‘ਚ ਸੁਧਾਰ ਹੁੰਦਾ ਜਾ ਰਿਹਾ ਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਵੱਧ ਚੜ ਕੇ ਕੰਮ ਕਰਾਂਗੇ।