ਚੰਡੀਗੜ੍ਹ : ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ (Shambhu Border) ਖੋਲ੍ਹਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਪਟੀਸ਼ਨ ‘ਚ ਪੰਜਾਬ ਦੇ ਰਾਸ਼ਟਰੀ ਅਤੇ ਰਾਜ ਮਾਰਗਾਂ ਤੋਂ ਤੁਰੰਤ ਰੋਕਾਂ ਹਟਾਉਣ ਤੇ ਆਮ ਲੋਕਾਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਇਸੇ ਮੁੱਦੇ ‘ਤੇ ਇਕ ਜਨਹਿੱਤ ਪਟੀਸ਼ਨ ਪਹਿਲਾਂ ਹੀ ਪੈਂਡਿੰਗ ਹੈ ਤੇ ਇਸ ਮਾਮਲੇ ‘ਚ ਕੁਝ ਪਹਿਲ ਕੀਤੀ ਗਈ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਅਦਾਲਤ ‘ਚ ਵਿਚਾਰ ਅਧੀਨ ਹੈ ਅਤੇ ਉਹ ਉਸੇ ਮੁੱਦੇ ‘ਤੇ ਵਾਰ-ਵਾਰ ਪਟੀਸ਼ਨਾਂ ‘ਤੇ ਵਿਚਾਰ ਨਹੀਂ ਕਰ ਸਕਦੇ।