ਪੰਜਾਬ ਸਰਕਾਰ ਨੇ ਵਧ ਰਹੀ ਠੰਢ ਨੂੰ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਦੇ ਹਿੱਤ ਵਿਚ ਫੈਸਲਾ ਲੈਂਦੇ ਹੋਏ ਇਸ ਵਾਰ ਸਰਦੀਆਂ ਦੀਆਂ ਛੁੱਟੀਆਂ (winter vacations in schools) 24 ਦਸੰਬਰ ਤੋਂ ਕਰਨ ਦਾ ਹੁਕਮ ਦਿੱਤਾ ਹੈ ਜੋ 31 ਦਸੰਬਰ ਤਕ ਜਾਰੀ ਰਹਿਣਗੀਆਂ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਇਹ ਹੁਕਮ ਲਾਗੂ ਹੋਣਗੇ।
ਸਿੱਖਿਆ ਵਿਭਾਗ ਅਨੁਸਾਰ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।