ਅੰਮ੍ਰਿਤਸਰ: ਪਿਛਲੇ ਦਿਨਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਅਤੇ ਪੰਜ ਸਿੰਘ ਸਹਿਬਾਨ ਵੱਲੋਂ ਹੋਏ ਹੁਕਮ ਦੀ ਪਾਲਣਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਦਾ ਫੈਸਲਾ ਉਸੇ ਹੀ ਦਿਨ ਕਰ ਲਿਆ ਗਿਆ ਸੀ। ਇਸ ਫੈਸਲੇ ਨੂੰ ਰਸਮੀ ਤੌਰ ਤੇ ਲਾਗੂ ਕਰਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਮੁੱਚੀ ਲੀਡਰਸ਼ਿਪ ਦੀ ਇਕੱਤਰਤਾ ਬੁਲਾਈ ਗਈ ਸੀ। ਜਿਸ ਵਿੱਚ ਪਰਜੀਡੀਅਮ, ਐਗਜੈਕਟਿਵ ਅਤੇ ਸਲਾਹਕਾਰ ਬੋਰਡ ਦੇ ਮੈਂਬਰ ਸ਼ਾਮਿਲ ਹੋਏ ।ਮੀਟਿੰਗ ਮਗਰੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਕੰਮ ਕਾਜ ਵਿੱਚ ਆਈਆਂ ਉਣਤਾਈਆਂ ਅਤੇ ਪਾਰਟੀ ਲੀਡਰਸ਼ਿਪ ਵੱਲੋਂ ਸੀਨੀਅਰ ਆਗੂਆਂ ਦੀ ਸਲਾਹ ਬਗੈਰ ਲਏ ਗਲਤ ਫੈਸਲਿਆਂ ਕਰਕੇ ਪਾਰਟੀ ਵਿੱਚ ਸੁਧਾਰ ਲਿਆਉਣ ਦੀ ਜ਼ਰੂਰਤ ਸੀ। ਇਸ ਮਨੋਰਥ ਨਾਲ ਅਸੀਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਚਲਾਈ ਸੀ।