ਚੰਡੀਗੜ੍ਹ : ਪੰਜਾਬ ਵਿਚ ਜਲਦੀ ਹੀ ਬੁਲੇਟ ਟਰੇਨ ਚੱਲਣ ਜਾ ਰਹੀ ਹੈ। ਇਸ ਲਈ ਬਕਾਇਦਾ ਸਰਵੇ ਦਾ ਕੰਮ ਵੀ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਬੁਲੇਟ ਟਰੇਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ‘ਚ ਪੂਰਾ ਹੋਵੇਗਾ। ਸੂਤਰਾਂ ਮੁਤਾਬਕ ਬੁਲੇਟ ਟਰੇਨ ਪ੍ਰਾਜੈਕਟ ਲਈ ਹਰਿਆਣਾ ਅਤੇ ਪੰਜਾਬ ਦੇ 343 ਪਿੰਡਾਂ ਤੋਂ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ ‘ਤੇ ਰੁਕੇਗੀ। ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਈ ਸਪੀਡ ਟਰੇਨ ‘ਚ 750 ਯਾਤਰੀ ਸਫ਼ਰ ਕਰ ਸਕਣਗੇ।
ਬੁਲੇਟ ਟਰੇਨ ਦਿੱਲੀ ਤੋਂ ਬਹਾਦਰਗੜ੍ਹ, ਝੱਜਰ, ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ, ਅੰਬਾਲਾ, ਚੰਡੀਗੜ੍ਹ, ਲੁਧਿਆਣਾ, ਜਲੰਧਰ ਤੋਂ ਹੁੰਦੀ ਹੋਈ ਅੰਮ੍ਰਿਤਸਰ ਪਹੁੰਚੇਗੀ। ਦਿੱਲੀ ਅਤੇ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀ ਇਹ ਬੁਲੇਟ ਟਰੇਨ ਚੰਡੀਗੜ੍ਹ ਸਮੇਤ ਕੁੱਲ 15 ਸਟੇਸ਼ਨਾਂ ‘ਤੇ ਰੁਕੇਗੀ। ਟਰੇਨ ਦੀ ਵੱਧ ਤੋਂ ਵੱਧ ਰਫ਼ਤਾਰ 350 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਜ਼ਮੀਨ ਐਕਵਾਇਰ ਕਰਨ ਸਬੰਧੀ ਗੱਲਬਾਤ ਵੀ ਸ਼ੁਰੂ ਹੋ ਗਈ ਹੈ।