ਪੰਜਾਬ ‘ਚ ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਜਾਰੀ ਹੋਏ ਹੁਕਮ

ਗੁਰਾਇਆ : ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਸਰਵਣ ਸਿੰਘ ਬੱਲ ਡੀ. ਐੱਸ. ਪੀ. ਫਿਲੌਰ ਨੇ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਆਪਣਾ ਅਸਲਾ‌‌ 3 ਦਿਨਾਂ ਦੇ ਅੰਦਰ ਪੁਲਸ ਸਟੇਸ਼ਨ ਵਿਖੇ ਜਮ੍ਹਾਂ ਕਰਵਾਉਣ। ਸਰਵਣ ਸਿੰਘ ਬੱਲ ਨੇ ਕਿਹਾ ਕਿ ਜੇਕਰ ਅਸਲਾ ਧਾਰਕ ਆਪਣਾ ਅਸਲਾ ਜਮ੍ਹਾ ਨਹੀਂ ਕਰਵਾਉਂਦੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਪੰਜਾਬ ‘ਚ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ‘ਤੇ 21 ਦਸੰਬਰ ਨੂੰ ਚੋਣਾਂ ਹੋਣਗੀਆਂ। 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਹ ਚੋਣਾਂ ਈ. ਵੀ. ਐੱਮ. ਮਸ਼ੀਨਾਂ ਰਾਹੀਂ ਹੋਣਗੀਆਂ।

ਇਥੇ ਦੱਸ ਦੇਈਏ ਕਿ ਪੰਜਾਬ ਵਿਚ ਫਗਵਾੜਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਚ ਨਿਗਮ ਦੀਆਂ ਚੋਣਾਂ ਹੋਣਗੀਆਂ। ਨਿਗਮ ਚੋਣਾਂ ਲਈ ਕੁੱਲ੍ਹ 37 ਲੱਖ 32 ਹਜ਼ਾਰ ਵੋਟਰ ਆਪਣੇ ਵੋਟਿੰਗ ਦੇ ਅਧਿਕਾਰ ਦੀ ਵਰਤੋਂ ਕਰਨਗੇ।

Leave a Reply

Your email address will not be published. Required fields are marked *