ਡੇਰਾ ਬਾਬਾ ਨਾਨਕ : ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਜਿੱਥੇ ਸੋਮਵਾਰ ਦੀ ਰਾਤ ਬੀਐਸਐਫ ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਚੰਦੂ ਵਡਾਲਾ ਬੀਓਪੀ ਤੇ ਪਾਕਿਸਤਾਨੀ ਡ੍ਰੋਨ ‘ਤੇ ਫਾਇਰਿੰਗ ਕਰਨ ਤੋਂ ਬਾਅਦ ਮੰਗਲਵਾਰ ਨੂੰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਉੱਥੇ ਪੁਲਿਸ ਸਟੇਸ਼ਨ ਡੇਰਾ ਬਾਬਾ ਨਾਨਕ ਅਤੇ ਬੀਐਸਐਫ ਦੀ 113 ਬਟਾਲੀਅਨ ਦੀ ਜਵਾਨਾਂ ਵੱਲੋਂ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਖੇਤਾਂ ਵਿੱਚੋਂ ਟੁੱਟਿਆ ਭੱਜਿਆ ਡਰੋਨ ਬਰਾਮਦ ਕੀਤਾ ਗਿਆ ਹੈ। ਡ੍ਰੋਨ ਬਰਾਮਦ ਕਰਨ ਤੋਂ ਬਾਅਦ ਸੰਬੰਧਿਤ ਏਰੀਏ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
ਬੀਐਸਐਫ ਦੀ ਬਟਾਲੀਅਨ ਦੇ ਜਵਾਨਾਂ ਵੱਲੋਂ ਡੇਰਾ ਬਾਬਾ ਨਾਨਕ ਦੇ ਖੇਤਾਂ ‘ਚੋਂ ਬਰਾਮਦ ਕੀਤਾ ਡ੍ਰੋਨ
