ਲੁਧਿਆਣਾ : ਕਾਂਗਰਸ ਪਾਰਟੀ ਵੱਲੋਂ ਨਗਰ-ਨਿਗਮ ਲੁਧਿਆਣਾ ਦੇ 95 ਵਾਰਡਾਂ ਵਿਚੋਂ 63 ਵਾਰਡਾਂ ਤੋਂ ਚੋਣ ਲੜਣ ਵਾਲੇ ਉਮੀਦਵਾਰਾ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਕਰੀਨਿੰਗ ਕਮੇਟੀ ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਤਿਆਰ ਕਰ ਕੇ ਪਾਰਟੀ ਹਾਈਕਮਾਂਡ ਨੂੰ ਭੇਜੀ ਗਈ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੀਟਿੰਗ ਤੋਂ ਬਾਅਦ ਇਹ ਸੂਚੀ ਜਾਰੀ ਕੀਤੀ ਗਈ ਹੈ।
ਕਾਂਗਰਸ ਪਾਰਟੀ ਵੱਲੋਂ ਨਗਰ-ਨਿਗਮ ਲੁਧਿਆਣਾ ਦੇ 63 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
