ਚੰਡੀਗੜ੍ਹ, 16 ਸਤੰਬਰ (ਦਲਜੀਤ ਸਿੰਘ)- ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈਡੀ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਕਮਿਸ਼ਨ ਦੇ ਧਿਆਨ ਵਿਚ ਆਇਆ ਹੈ ਕਿ ਫੂਡ ਸਪਲਾਈਜ਼ ਵਿਭਾਗ ਦਾ ਇੰਸਪੈਕਟਰ ਜਸਦੇਵ ਸਿੰਘ ਜੋ ਜੰਡਿਆਲਾ ਗੁਰੂ (ਅੰਮ੍ਰਿਤਸਰ) ਕਣਕ ਘੁਟਾਲੇ ਮਾਮਲੇ ਵਿਚ ਮੁੱਖ ਦੋਸ਼ੀ ਹੈ ਅਤੇ ਜਿਸ ਨੇ ਉਸ ਕਣਕ ਦੀ ਐਮ.ਐੱਸ.ਪੀ. ਦੇ ਨਾਂ ‘ਤੇ ਕਰੋੜਾਂ ਰੁਪਏ ਦਾ ਗ਼ਬਨ ਕੀਤਾ ਜਿਹੜੀ ਨਾ ਤਾਂ ਮੰਡੀਆਂ ਵਿਚ ਲਿਆਂਦੀ ਗਈ ਅਤੇ ਨਾ ਹੀ ਖ਼ਰੀਦੀ ਗਈ ਸੀ। 20 ਕਰੋੜ ਰੁਪਏ ਦੀ ਕੀਮਤ ਵਾਲੀ 87,100 ਕੁਇੰਟਲ ਕਣਕ ਦੀ ਖ਼ਰੀਦ ਲਈ ਜਾਅਲੀ ਐਂਟਰੀਆਂ ਕੀਤੀਆਂ ਗਈਆਂ ਅਤੇ ਇਸ ਨੂੰ ਜੰਡਿਆਲਾ ਗੁਰੂ ਦੇ ਗੁਦਾਮਾਂ ਵਿਚ ਲੈ ਜਾਂਦੇ ਹੋਏ ਦਿਖਾਇਆ ਗਿਆ।
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
