ਨਿਊਯਾਰਕ, ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਿਪਬਲਿਕਨ ਪਾਰਟੀ ਦੀ ਕਾਰਕੁਨ ਅਤੇ ਭਾਤਰੀ ਮੂਲ ਦੀ ਅਮਰੀਕੀ ਹਰਮੀਤ ਢਿੱਲੋਂ ਨੂੰ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਬਣਾਇਆ ਗਿਆ ਹੈ। ਢਿੱਲੋਂ, ਜੋ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਸਮਰਥਕ ਵੀ ਹੈ ਅਤੇ ‘ਭਾਤਰੀ ਦੈੱਥ ਸਕੂਐਡਜ਼’ ਦਾ ਮੁੱਦਾ ਵੀ ਉਠਾਉਂਦੀ ਰਹੀ ਹੈ। ਬਾਰੇ ਟਰੰਪ ਨੇ ਕਿਹਾ, ‘‘ਨਿਆਂ ਵਿਭਾਗ ਵਿੱਚ ਆਪਣੀ ਨਵੀਂ ਭੂਮਿਕਾ ਵਿੱਚ ਸਾਡੇ ਸੰਵਿਧਾਨਕ ਅਧਿਕਾਰਾਂ ਦੀ ਅਣਥੱਕ ਰੱਖਿਅਕ ਹੋਵੇਗੀ ਅਤੇ ਸਾਡੇ ਨਾਗਰਿਕ ਅਧਿਕਾਰਾਂ ਅਤੇ ਚੋਣ ਕਾਨੂੰਨਾਂ ਨੂੰ ਨਿਰਪੱਖਤਾ ਅਤੇ ਦ੍ਰਿੜਤਾ ਨਾਲ ਲਾਗੂ ਕਰੇਗੀ।’’
ਟਰੰਪ ਨੇ ਇਹ ਵੀ ਅੰਕਿਤ ਕੀਤਾ ਕਿ ਉਹ “ਸਿੱਖ ਧਾਰਮਿਕ ਭਾਈਚਾਰੇ ਦੀ ਇੱਕ ਸਤਿਕਾਰਤ ਮੈਂਬਰ ਹੈ”। ਸੋਸ਼ਲ ਮੀਡੀਆ ਐਕਸ ’ਤੇ ਢਿੱਲੋਂ ਨੇ ਕਿਸਾਨਾਂ ਦੇ ਵਿਰੋਧ ਦਾ ਸਮਰਥਨ ਕੀਤਾ ਹੈ