ਸੰਗਰੂਰ : ਪੰਜਾਬ ‘ਚ ਹਾਲ ਹੀ ‘ਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਇਸ ਦੇ ਤਹਿਤ ਹੀ ਸੰਗਰੂਰ ‘ਚ ਭਾਜਪਾ ਵਲੋਂ ਆਪਣੇ 19 ਉਮੀਦਵਾਰਾਂ ਦਾ ਕੀਤਾ ਐਲਾਨ ਕੀਤਾ ਗਿਆ ਹੈ। ਇੱਥੇ ਬਾਕੀ 10 ਸੀਟਾਂ ਅਕਾਲੀ ਦਲ ਲਈ ਛੱਡੇ ਜਾਣ ਦੀਆਂ ਚਰਚਾਵਾਂ ਵੀ ਜ਼ੋਰ ਫੜ੍ਹ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ 60 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।