ਰਵਨੀਤ ਬਿੱਟੂ ਦੀ ਅਧਿਕਾਰੀਆਂ ਨੂੰ ਚਿਤਾਵਨੀ

ਪਟਿਆਲਾ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ (BJP Candidates) ਨੂੰ ਆਮ ਆਦਮੀ ਪਾਰਟੀ ਸਰਕਾਰ (AAP Govt) ਵਲੋਂ ਡਰਾਇਆ ਧਮਕਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਵੀ ਤੰਗ ਕੀਤਾ ਜਾ ਰਿਹਾ ਹੈ। ਕਾਗਜ਼ ਦਾਖਲ ਕਰਨ ਤੋਂ ਰੋਕਣ ਲਈ ਕਈ ਹੱਥਕੰਡੇ ਅਪਣਾਏ ਜਾ ਰਹੇ ਹਨ।

ਬਿੱਟੂ ਨੇ ਕਿਹਾ ਕਿ ਆਈਏਐਸ ਤੇ ਆਈਪੀਐਸ ਸਮੇਤ ਸੀਨੀਅਰ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ, ਜੇਕਰ ਕੋਈ ਅਧਿਕਾਰੀ ਧੱਕਾ ਕਰਦਾ ਹੋਇਆ ਜਾਂ ਬੇਨਿਯਮਿਆਂ ਕਰਦਾ ਸਾਹਮਣੇ ਆਇਆ ਤਾਂ ਉਸਦੀ ਕੇਂਦਰ ਕੋਲ ਸ਼ਿਕਾਇਤ ਕਰ ਕੇ ਅਧਿਕਾਰੀ ਖਿਲਾਫ ਵੀ ਸਖ਼ਤ ਕਾਰਵਾਈ ਕਰਵਾਈ ਜਾਵੇਗੀ। ਕੇਂਦਰੀ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਅਜਿਹੇ ਅਧਿਕਾਰੀਆਂ ਦੇ ਪਿੱਛੇ ਨਹੀਂ ਖੜਨਾ ਤੇ ਨਤੀਜੇ ਅਧਿਕਾਰੀ ਨੂੰ ਹੀ ਭੁਗਤਣੇ ਪੈਣਗੇ।

Leave a Reply

Your email address will not be published. Required fields are marked *