ਬਰਨਾਲਾ: ਗੁਰਮੀਤ ਸਿੰਘ ਬਾਵਾ ਹੰਡਿਆਇਆ ਜਿੱਥੇ ਜ਼ਿਲ੍ਹਾ ਬਰਨਾਲਾ ਦੇ ਭਾਜਪਾ ਦੇ ਤਿੰਨ ਵਾਰ ਜ਼ਿਲ੍ਹਾ ਪ੍ਰਧਾਨ ਰਹੇ ਹਨ। ਦੋ ਵਾਰ ਹੰਡਿਆਇਆ ਨਗਰ ਪੰਚਾਇਤ ਤੋਂ ਚੋਣ ਜਿੱਤ ਕੇ ਕੌਂਸਲਰ ਬਣੇ ਸਨ ਤੇ ਮੌਜੂਦਾ ਭਾਜਪਾ ਦੇ ਪੰਜਾਬ ‘ਚ ਸਟੇਟ ਕਮੇਟੀ ਦੇ ਮੈਂਬਰ ਸਨ। ਜਿਨ੍ਹਾਂ ਨੇ ਮੰਗਲਵਾਰ ਰਾਤ 9 ਵਜੇ ਭਾਜਪਾ ਦੇ ਸਮੁੱਚੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ। ਉਨ੍ਹਾਂ ਨਾਲ ਯੂਥ ਭਾਜਪਾ ਆਗੂ ਹਰਿੰਦਰ ਸਿੰਘ ਸਣੇ ਗੁਰਮੀਤ ਸਿੰਘ ਬਾਵਾ ਦੇ ਸਮਰਥਕ ਹਾਜ਼ਰ ਸਨ।
ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਟੇਟ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬਾਵਾ ਹੰਡਿਆਇਆ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ
