ਲੁਧਿਆਣਾ : ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਨੇ ਅੱਜ 12 ਵਾਰਡਾਂ ਤੋਂ ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ ਕਰ ਦਿੱਤੀ। ਕਾਂਗਰਸ ਪਾਰਟੀ ਵੱਲੋਂ 63 ਉਮੀਦਵਾਰਾਂ ਦੀ ਪਹਿਲੀ ਸੂਚੀ,13 ਉਮੀਦਵਾਰਾਂ ਦੀ ਦੂਸਰੀ ਸੂਚੀ ਪਹਿਲਾਂ ਜਾਰੀ ਕੀਤੀ ਜਾ ਚੁੱਕੀ ਹੈ। ਕਾਂਗਰਸ ਪਾਰਟੀ ਵੱਲੋਂ ਹੁਣ ਤੱਕ 88 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਨਾਮਜ਼ਦਗੀ ਪੱਤਰ ਦਾ 13 ਦਸੰਬਰ ਨੂੰ ਆਖਰੀ ਦਿਨ ਹੈ ਪਰ ਕਾਂਗਰਸ ਪਾਰਟੀ ਵੱਲੋਂ ਹਾਲੇ ਤੱਕ ਵੀ 95 ਵਾਰਡਾਂ ਵਿੱਚੋਂ 7 ਉਮੀਦਵਾਰਾਂ ਦਾ ਹਾਲੇ ਤੱਕ ਵੀ ਐਲਾਨ ਨਹੀਂ ਕੀਤਾ ਜਾ ਸਕਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਹ ਸੂਚੀ ਜਾਰੀ ਕੀਤੀ ਗਈ ਹੈ।