Farmer Protest: ‘ਡੱਲੇਵਾਲ ਦੇ ਨੁਕਸਾਨ ਲਈ ਕੇਂਦਰ ਤੇ ਪੰਜਾਬ ਸਰਕਾਰ ਹੋਣਗੇ ਜ਼ਿੰਮੇਵਾਰ’

ਲਹਿਰਾਗਾਗਾ, Farmer Protest: ਐਂਪਲਾਈਜ਼ ਫੈਡਰੇਸ਼ਨ ਚਾਹਲ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਸਰਕਾਰ ਨੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਅਣਐਲਾਨੀ ਐਮਰਜੈਂਸੀ ਲਗਾਈ ਹੋਈ ਹੈ। ਪੰਜਾਬ ਦਾ ਮਹਨਿਤਕਸ਼ ਵਰਗ ਲਗਾਤਾਰ ਸੰਘਰਸ਼ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਪਿਛਲੇ 16 ਦਿਨ ਤੋਂ ਮਰਨ ਵਰਤ ’ਤੇ ਚਲ ਰਹੇ ਹਨ। ਉਨ੍ਹਾਂ ਦੀ ਸਿਹਤ ਲਗਾਤਾਰ ਗਿਰਾਵਟ ਵੱਲ ਜਾ ਰਹੀ ਹੈ। ਪੰਜਾਬ ਸਰਕਾਰ ਆਪਣੀ ਸਰਹੱਦ ਅੰਦਰ ਕਿਸਾਨਾਂ ਦੀ ਜਾਨ ਮਾਲ ਦੀ ਰਾਖੀ ਕਰਨ ਲਈ ਅਸਮੱਰਥ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਦੀ ਸਿਹਤ ਦੇ ਨੁਕਸਾਨ ਲਈ ਦੋਵੇ ਸਰਕਾਰਾਂ ਕੇਂਦਰ ਤੇ ਪੰਜਾਬ ਸਰਕਾਰ ਜਿੰਮੇਵਾਰ ਹੋਣਗੀਆਂ।
ਜਥੇਬੰਦੀ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਬਿਜਲੀ ਨਿਗਮ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਖਦਸ਼ਾ ਜ਼ਾਹਰ ਕੀਤਾ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਦੀ ਬਿਜਲੀ ਵੀ ਜਲਦੀ ਹੀ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੇ ਮਨਸੂਬੇ ਘੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਿਜਲੀ ਕਾਮੇ ਸਰਕਾਰ ਦੀ ਨੀਤੀ ਦਾ ਸਖਤ ਵਿਰੋਧ ਕਰਨਗੇ।

ਅੱਜ ਦੀ ਮੀਟੰਗ ਨੂੰ ਜਥੇਬੰਦੀ ਦੇ ਸੂਬਾਈ ਆਗੂ ਪੂਰਨ ਸਿੰਘ ਖਾਈ, ਲਹਿਰਾਗਾਗਾ, ਹਰਵਿੰਦਰ ਸਿੰਘ ਚੱਠਾ ਸੰਗਰੂਰ, ਬਲਜੀਤ ਸਿੰਘ ਬਰਾੜ ਲਹਿਰਾ ਮੁਹੱਬਤ, ਰਘਬੀਰ ਸਿੰਘ ਘੱਗਾ, ਜਸਵੰਤ ਸਿਘ ਪੰਨੂੰ ਅਮ੍ਰਿੰਤਸਰ, ਹਰਬੰਸ ਸਿੰਘ ਦੀਦਾਰਗੜ੍ਹ, ਦਰਸ਼ਨ ਸਿੰਘ ਰਾਜੀਆ ਬਰਨਾਲਾ, ਗੁਰਦੀਪ ਸਿੰਘ ਬੋਲੜ ਕਲਾਂ, ਪ੍ਰਤਾਪ ਸਿੰਘ, ਸਲਵਿੰਦਰ ਕੁਮਾਰ ਪਠਾਨਕੋਟ, ਰਾਮ ਚੰਦਰ ਸਿੰਘ ਖਾਈ, ਲਹਿਰਾਗਾਗਾ ਗੁਰਬਖਸ਼ੀਸ਼ ਸਿੰਘ ਅਤੇ ਰਿਸ਼ੂ ਅਰੋੜਾ ਆਦਿ ਨੇ ਸੰਬੋਧਨ ਕੀਤਾ।

Leave a Reply

Your email address will not be published. Required fields are marked *