ਮੱਲਾਂਵਾਲਾ: ਨਗਰ ਪੰਚਾਇਤ ਮੱਲਾਂਵਾਲਾ ਦੀਆਂ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਆਖਰੀ ਦਿਨ ਨਾਮਜ਼ਦਗੀ ਪੱਤਰ ਭਰਨ ਵਾਲੇ ਉਮੀਦਵਾਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਰੀਟਰਨਿੰਗ ਅਫਸਰ ਸੁਰਜੀਤ ਸਿੰਘ ਬੀ.ਡੀ.ਪੀ.ਓ. ਜ਼ੀਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਤੱਕ ਤਿੰਨ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਉਨ੍ਹਾਂ ਕਿਹਾ ਕਿ ਕੱਲ 13 ਦਸੰਬਰ ਨੂੰ ਕਾਗਜ਼ਾਂ ਦੀ ਵਾਪਸੀ ਹੋਵੇਗੀ ਅਤੇ 14 ਦਸੰਬਰ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਤੇ ਐੱਸ.ਐੱਸ.ਪੀ. ਸਾਹਿਬ ਫਿਰੋਜ਼ਪੁਰ ਵੱਲੋਂ ਚੋਣਾਂ ਨੂੰ ਦੇਖਦਿਆਂ ਹੋਇਆਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਾਲਾਤ ਦਾ ਜਾਇਜ਼ਾ ਲੈਣ ਲਈ ਰਣਧੀਰ ਕੁਮਾਰ ਐੱਸ.ਪੀ.ਡੀ. ਫਿਰੋਜ਼ਪੁਰ ਵੀ ਪਹੁੰਚੇ।
Related Posts
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ 8 ਮਾਰਚ ਤੱਕ ਭੇਜੀਆ ਨਿਆਂਇਕ ਹਿਰਾਸਤ ‘ਚ
ਚੰਡੀਗੜ੍ਹ, 24 ਫਰਵਰੀ- ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਅੱਠ ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਉਧਰ ਵਧੀਕ…
ਧੁੰਦ ਕਾਰਨ 13 ਟਰੇਨਾਂ ਦੇਰੀ ਨਾਲ ਚੱਲ ਰਹੀਆਂ
ਨਵੀਂ ਦਿੱਲੀ, 20 ਜਨਵਰੀ (ਬਿਊਰੋ)- ਉੱਤਰੀ ਰੇਲਵੇ ਦੇ ਸੀ.ਪੀ.ਆਰ.ਓ ਨੇ ਦੱਸਿਆ ਕਿ ਅੱਜ ਕਰੀਬ 13 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।…
ਸ਼ੰਭੂ ਬਾਰਡਰ ‘ਤੇ ਸੁਪਰੀਮ ਕੋਰਟ ਨੇ ਬਣਾਈ ਕਮੇਟੀ, ਕਿਸਾਨਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਤੁਰੰਤ ਹੱਲ ਕੱਢਣ ਦੇ ਦਿੱਤੇ ਨਿਰਦੇਸ਼
ਅੰਬਾਲਾ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਸੁਲਝਾਉਣ ਲਈ ਪੰਜਾਬ…