ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਲੋਕਾਂ ਲਈ ਕਈ ਵੱਡੇ ਐਲਾਨ ਕੀਤੇ ਹਨ। ਕੇਜਰੀਵਾਲ ਨੇ ਔਰਤਾਂ ਲਈ ਵੀ ਵੱਡਾ ਐਲਾਨ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਪਾਰਟੀ ਦਫਤਰ ‘ਚ ਮੁੱਖ ਮੰਤਰੀ ਆਤਿਸ਼ੀ ਨਾਲ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਦੋ ਵੱਡੇ ਐਲਾਨ ਕੀਤੇ ਹਨ। ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਔਰਤਾਂ ਦੇ ਖਾਤਿਆਂ ‘ਚ 1000 ਰੁਪਏ ਦੀ ਬਜਾਏ 2100 ਰੁਪਏ ਆਉਣਗੇ। ਇਸ ਲਈ ਰਜਿਸਟ੍ਰੇਸ਼ਨ ਕੱਲ੍ਹ ਤੋਂ ਹੀ ਸ਼ੁਰੂ ਹੋ ਜਾਵੇਗੀ।