Dr. Vikram Sahni ਨੇ ਪੰਜਾਬ ਲਈ ਕੀਤੀ ਵਿਸ਼ੇਸ਼ ਮੰਗ, ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਸਾਹਨੀ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਦੇ ਮਹੱਤਵਪੂਰਨ ਰਾਜ ਮਾਰਗਾਂ ਅਤੇ ਆਵਾਜਾਈ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਕਿਹਾ। ਡਾ. ਸਾਹਨੀ ਨੇ ਜੀ. ਟੀ. ਰੋਡ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਨਾਲ ਜੋੜਨ ਲਈ ਮਾਸ ਰੈਪਿਡ ਟਰਾਂਜ਼ਿਟ ਸਿਸਟਮ (ਐੱਮ. ਆਰ. ਟੀ. ਐੱਸ.) ਦੀ ਫੌਰੀ ਲੋੜ ਬਾਰੇ ਗੱਲ ਕੀਤੀ। ਹਰ ਰੋਜ਼ ਡੇਢ ਲੱਖ ਤੋਂ ਵੱਧ ਸ਼ਰਧਾਲੂ ਦਰਬਾਰ ਸਾਹਿਬ ਆਉਂਦੇ ਹਨ ਅਤੇ ਇੱਥੇ ਟ੍ਰੈਫਿਕ ਦੀ ਕਾਫੀ ਸਮੱਸਿਆ ਰਹਿੰਦੀ ਹੈ।

ਉਨ੍ਹਾਂ ਅੰਮ੍ਰਿਤਸਰ ਦੇ ਹੀਥਰੋ ਹਵਾਈ ਅੱਡੇ ਅਤੇ ਹੋਰ ਥਾਵਾਂ ’ਤੇ ਚੱਲ ਰਹੀ ਪੌਡ ਸਰਵਿਸ ਵਰਗੀ ਸੇਵਾ ਦੀ ਮੰਗ ਕੀਤੀ। ਡਾ. ਸਾਹਨੀ ਨੇ ਪੰਜਾਬ ਦੇ ਤਿੰਨ ਮਹੱਤਵਪੂਰਨ ਬਾਈਪਾਸ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਦੀ ਵੀ ਵਕਾਲਤ ਕੀਤੀ। ਸਰਹਿੰਦ ਸਹਿਣਾ ਬਾਈਪਾਸ (ਮੋਹਾਲੀ-ਬਰਨਾਲਾ), ਜ਼ੀਰਕਪੁਰ ਬਾਈਪਾਸ (NH7-NH5) ਅਤੇ ਫਰੀਦਕੋਟ ਲਈ ਗਰੀਨ ਫੀਲਡ ਬਾਈਪਾਸ, ਇਹ ਪ੍ਰਾਜੈਕਟ ਮੁੱਖ ਮਾਰਗਾਂ ‘ਤੇ ਭੀੜ-ਭੜੱਕੇ ਨੂੰ ਘੱਟ ਕਰਨ ਅਤੇ ਪੰਜਾਬ ਆਉਣ ਵਾਲੇ ਸੈਲਾਨੀਆਂ ਲਈ ਯਾਤਰਾ ਦੀ ਸਹੂਲਤ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

Leave a Reply

Your email address will not be published. Required fields are marked *