ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਦੇਸ਼ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਲਿਖਿਆ- ‘2001 ਦੇ ਸੰਸਦ ਹਮਲੇ ‘ਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ। ਉਨ੍ਹਾਂ ਦੀ ਕੁਰਬਾਨੀ ਸਾਡੇ ਦੇਸ਼ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਅਸੀਂ ਉਨ੍ਹਾਂ ਦੀ ਹਿੰਮਤ ਤੇ ਲਗਨ ਦੇ ਸਦਾ ਰਿਣੀ ਰਹਾਂਗੇ।
Parliament Attack : ਸੰਸਦ ਹਮਲੇ ਦੇ ਸ਼ਹੀਦਾਂ ਨੂੰ ਪੀਐੱਮ ਮੋਦੀ ਨੇ ਦਿੱਤੀ ਸ਼ਰਧਾਂਜਲੀ
