ਹੈਦਰਾਬਾਦ : ਹੈਦਰਾਬਾਦ ਦੇ ਸੰਧਿਆ ਥੀਏਟਰ ਮਾਮਲੇ ‘ਚ ਸਾਊਥ ਸੁਪਰਸਟਾਰ ਤੇ ‘ਪੁਸ਼ਪਾ 2’ ਦੇ ਅਦਾਕਾਰ ਅੱਲੂ ਅਰਜੁਨ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 4 ਦਸੰਬਰ ਨੂੰ ਫਿਲਮ ਦੀ ਸਕਰੀਨਿੰਗ ਦੌਰਾਨ ਥੀਏਟਰ ਵਿਚ ਭਗਦੜ ਮਚ ਗਈ ਸੀ, ਜਿਸ ਵਿਚ 35 ਸਾਲਾ ਔਰਤ ਦੀ ਮੌਤ ਹੋ ਗਈ ਸੀ ਤੇ ਕਈ ਜ਼ਖ਼ਮੀ ਹੋ ਗਏ ਸਨ। ਪੁਲਿਸ ਨੇ ਇਸ ਘਟਨਾ ਲਈ ਅੱਲੂ ਅਰਜੁਨ ਤੇ ਥੀਏਟਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਦਰਅਸਲ ਫਿਲਮ ਦੀ ਰਿਲੀਜ਼ ਤੋਂ ਇਕ ਦਿਨ ਪਹਿਲਾਂ ਪ੍ਰੀਮੀਅਰ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਪ੍ਰਸ਼ੰਸਕ ਅਦਾਕਾਰ ਦੀ ਇਕ ਝਲਕ ਪਾਉਣ ਲਈ ਬੇਤਾਬ ਹੋ ਗਏ ਤੇ ਭਗਦੜ ਮਚ ਗਈ ਸੀ। ਅਦਾਕਾਰ ਹਾਦਸੇ ਦੇ ਬਾਅਦ ਤੋਂ ਪੀੜਤ ਪਰਿਵਾਰ ਦੀ ਮਦਦ ਕਰ ਰਿਹਾ ਹੈ। ਉਨ੍ਹਾਂ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨੂੰ ਆਰਥਿਕ ਮਦਦ ਤੇ ਇਲਾਜ ਦਾ ਵਾਅਦਾ ਵੀ ਕੀਤਾ। ਅੱਲੂ ਅਰਜੁਨ ਨੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਸੀ।