ਅੰਮ੍ਰਿਤਸਰ : ਪੁਲਿਸ ਨੇ ਅਜਨਾਲਾ ਥਾਣੇ ਨੂੰ ਆਈਈਡੀ ਲਗਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਹੈਂਡ ਗ੍ਰਨੇਡ, ਇਕ ਵਿਦੇਸ਼ੀ ਪਿਸਤੌਲ ਤੇ ਕਾਰਤੂਸ ਵੀ ਬਰਾਮਦ ਕੀਤੇ ਹਨ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਮੁਲਜ਼ਮਾਂ ‘ਚੋਂ ਇੱਕ ਦੀ ਉਮਰ 17 ਸਾਲ ਤੋਂ ਘੱਟ ਹੈ ਤੇ ਦੂਜੇ ਦਾ ਨਾਂ ਜਸ਼ਨਦੀਪ ਸਿੰਘ ਹੈ। ਦੋਵੇਂ ਮੁਲਜ਼ਮ ਆਉਣ ਵਾਲੇ ਦਿਨਾਂ ‘ਚ ਫਿਰ ਤੋਂ ਕਿਸੇ ਥਾਣੇ ਜਾਂ ਪੁਲਿਸ ਅਧਿਕਾਰੀ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਫੜੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਕਰੀਬੀ ਦੱਸੇ ਜਾਂਦੇ ਹਨ।
ਅਜਨਾਲਾ ਥਾਣੇ ‘ਚ IED ਲਾਉਣ ਵਾਲੇ 2 ਮੁਲਜ਼ਮ ਹੈਂਡ ਗ੍ਰਨੇਡ ਤੇ ਪਿਸਤੌਲ ਸਮੇਤ ਗ੍ਰਿਫਤਾਰ
