ਸਪੋਰਟਸ ਡੈਸਕ- ਸ਼ੰਭੂ ਬਾਰਡਰ (ਹਰਿਆਣਾ-ਪੰਜਾਬ ਬਾਰਡਰ) ‘ਤੇ ਅੱਜ ਇੱਕ ਵਾਰ ਫਿਰ ਮਾਹੌਲ ਗਰਮਾ ਸਕਦਾ ਹੈ। ਅੱਜ ਇੱਕ ਵਾਰ ਫਿਰ 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਮਾਰਚ ਕਰਨ ਜਾ ਰਿਹਾ ਹੈ। ਕਿਸਾਨਾਂ ਨੇ ਸ਼ੰਭੂ ਬਾਰਡਰ ‘ਤੇ ਹੀ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਵੇਗਾ। ਇਸ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਦਾ ਬਿਆਨ ਵੀ ਸਾਹਮਣੇ ਆਇਆ ਹੈ। ਸ਼ੰਭੂ ਬਾਰਡਰ ਲਈ ਰਵਾਨਾ ਹੋਣ ਤੋਂ ਪਹਿਲਾਂ ਬਜਰੰਗ ਪੁਨੀਆ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ ‘ਤੇ ਬੋਲਦੇ ਹੋਏ ਕਿਹਾ ਕਿ ਜੇਕਰ ਦੇਸ਼ ‘ਚ ਵਨ ਨੇਸ਼ਨ, ਵਨ ਇਲੈਕਸ਼ਨ ਦੀ ਗੱਲ ਹੋ ਸਕਦੀ ਹੈ ਤਾਂ ਵਨ ਨੇਸ਼ਨ, ਵਨ ਐੱਮਐੱਸਪੀ ਵੀ ਲਾਗੂ ਹੋਣੀ ਚਾਹੀਦੀ ਹੈ।
ਪਹਿਲਵਾਨ ਬਜਰੰਗ ਪੂਨੀਆ ਸ਼ੰਭੂ ਸਰਹੱਦ ਲਈ ਰਵਾਨਾ ਹੋਇਆ
ਕਾਂਗਰਸ ਨੇਤਾ ਅਤੇ ਪਹਿਲਵਾਨ ਬਜਰੰਗ ਪੂਨੀਆ ਕਿਸਾਨਾਂ ਦੇ ਸਮਰਥਨ ‘ਚ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਉਹ ਨੌਜਵਾਨਾਂ ਅਤੇ ਕਿਸਾਨਾਂ ਦੇ ਕਾਫਲੇ ਨਾਲ ਸੋਨੀਪਤ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਏ, ਜਿੱਥੇ ਕਿਸਾਨ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਲੜ ਰਹੇ ਹਨ। ਸ਼ੰਭੂ ਬਾਰਡਰ ਲਈ ਰਵਾਨਾ ਹੋਣ ਤੋਂ ਪਹਿਲਾਂ ਬਜਰੰਗ ਪੁਨੀਆ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ ‘ਤੇ ਬੋਲਦੇ ਹੋਏ ਕਿਹਾ ਕਿ ਜੇਕਰ ਦੇਸ਼ ‘ਚ ਵਨ ਨੇਸ਼ਨ, ਵਨ ਇਲੈਕਸ਼ਨ ਦੀ ਗੱਲ ਹੋ ਸਕਦੀ ਹੈ ਤਾਂ ਵਨ ਨੇਸ਼ਨ, ਵਨ ਐੱਮਐੱਸਪੀ ਵੀ ਲਾਗੂ ਹੋਣੀ ਚਾਹੀਦੀ ਹੈ।