farmer protest : 101 ਮਰਜੀਵੜਿਆਂ ਦਾ ਜਥਾ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਕੂਚ ਲਈ ਹੋਇਆ ਰਵਾਨਾ, ਰਿਆਣਾ ਪੁਲਿਸ ਪ੍ਰਸ਼ਾਸਨ ਨੇ ਕੀਤੀ ਸਖਤ ਬੈਰੀਕੇਡਿੰਗ

ਰਾਜਪੁਰਾ : ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਬੈਰੀਅਰ ਤੋਂ 101 ਮਰਜੀਵੜਿਆਂ ਦਾ ਜਥਾ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਕੂਚ ਕਰਨ ਲਈ ਰਵਾਨਾ ਹੋਇਆ। ਇਸ ਜਥੇ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਜਦੋਂ ਕਿਸਾਨਾਂ ਦਾ ਜਥਾ ਦਿੱਲੀ ਵੱਲ ਪੈਦਲ ਕੁਝ ਕਰਨ ਦੇ ਲਈ ਅੱਗੇ ਵਧਿਆ ਤਾਂ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਬੈਰੀਕੇਡਿੰਗ ਕਰਕੇ ਕਿਸਾਨਾਂ ਦੇ ਜਥੇ ਨੂੰ ਅੱਗੇ ਨਾ ਜਾਣ ਦਿੱਤਾ। ਹਰਿਆਣਾ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਨੇ 101 ਮਰਜੀਵੜਿਆਂ ਦੇ ਜਥੇ ਨੂੰ ਦਿੱਲੀ ਵਿਖੇ ਧਰਨਾ ਲਗਾਉਣ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਮਨਜ਼ੂਰੀ ਦਿਖਾਉਣ ਲਈ ਕਿਹਾ। ਕਿਸਾਨਾਂ ਦਾ ਕਹਿਣਾ ਸੀ ਕਿ ਦੇਸ਼ ਦੀ ਰਾਜਧਾਨੀ ਦਿੱਲੀ ਸਾਰਿਆਂ ਦੀ ਸਾਂਝੀ ਹੈ ਅਤੇ ਹਰੇਕ ਵਿਅਕਤੀ ਨੂੰ ਦਿੱਲੀ ਵਿਖੇ ਜਾ ਕੇ ਮੰਗਾਂ ਦੀ ਪੂਰਤੀ ਦੇ ਲਈ ਧਰਨਾ ਮੁਜ਼ਾਰਾ ਕਰਨ ਦਾ ਅਧਿਕਾਰ ਹੈ। ਹਰਿਆਣਾ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਇਹ ਕਹਿੰਦੇ ਨਜ਼ਰ ਆਏ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ 24 ਜੁਲਾਈ 2024 ਤੋਂ ਸ਼ੰਭੂ ਬਾਰਡਰ ਨੈਸ਼ਨਲ ਹਾਈਵੇ ਉੱਤੇ ਰੋਕੇ ਗਏ ਰਸਤੇ ਨੂੰ ਸਟੇਟਸ ਕੋ ਲਗਾ ਕੇ ਰੋਕਾਂ ਜਿਉਂਦੀਆਂ ਤਿਉਂ ਬਰਕਰਾਰ ਰੱਖਣ ਦੇ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਇਸ ਰਸਤੇ ਨੂੰ ਖੋਲ੍ਹਣ ਸਬੰਧੀ 18 ਦਸੰਬਰ 2024 ਤਰੀਕ ਤੈਅ ਕੀਤੀ ਹੋਈ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ 13 ਫਰਵਰੀ 2024 ਨੂੰ ਕਿਸਾਨ ਟਰੈਕਟਰ ਟਰਾਲੀਆਂ ਦੇ ਰਾਹੀ ਦਿੱਲੀ ਜਾਣ ਦੇ ਲਈ ਸ਼ੰਭੂ ਬਾਰਡਰ ਕੋਲ ਪਹੁੰਚੇ ਸਨ ਤਾਂ ਉਸ ਸਮੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਵਿਖੇਤਰ ਨੇ ਲਗਾਉਣ ਦੀ ਮਨਜ਼ੂਰੀ ਦਿੱਤੀ ਹੋਈ ਸੀ ਤਾਂ ਉਸ ਸਮੇਂ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਕਿਉਂ ਰੋਕਿਆ ਗਿਆ? ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ 101 ਕਿਸਾਨਾਂ ਉੱਤੇ ਪੈਦਲ ਦਿੱਲੀ ਵੱਲ ਕੂਚ ਕਰਨ ਦੇ ਲਈ ਲਾਅ ਆਰਡਰ ਕਿਵੇਂ ਲੱਗ ਸਕਦਾ ਹੈ ? ਜਿਸ ਦੇ ਚਲਦਿਆਂ ਸ਼ੰਭੂ ਬਾਰਡਰ ਕਿਸਾਨ ਅਤੇ ਹਰਿਆਣਾ ਪੁਲਿਸ ਪ੍ਰਸ਼ਾਸਨ ਆਹਮੋ-ਸਾਹਮਣੇ ਹੋਣ ਕਰਕੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਣ ਦੇ ਲਈ ਅਥਰੂ ਗੈਸ ਦੇ ਗੋਲਿਆਂ ਅਤੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਲਈ ਪੂਰਾ ਪ੍ਰਬੰਧ ਕੀਤਾ ਹੋਇਆ ਹੈ।

Leave a Reply

Your email address will not be published. Required fields are marked *