chandigarh : ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ Diljit Dosanjh

ਫਤਹਿਗੜ੍ਹ ਸਾਹਿਬ : ਸ਼ਨੀਵਾਰ ਸਵੇਰੇ 5 ਵਜੇ ਦੇ ਕਰੀਬ ਪੰਜਾਬੀ ਕਲਾਕਾਰ ਤੇ ਗਾਇਕ ਦਿਲਜੀਤ ਦੁਸਾਂਝ (Diljit Dosanjh) ਨੇ ਆਪਣੇ ਚੰਡੀਗੜ੍ਹ ਕੰਸਰਟ (Chandigarh Concert) ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ (Gurudwara Sri Fatehgarh Sahib) ਵਿਖੇ ਮੱਥਾ ਟੇਕਿਆ। ਉਨ੍ਹਾਂ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੀ ਯਾਦ ‘ਚ ਬਣੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਫਿਲਮ ਸਟਾਰ ਦਿਲਜੀਤ ਤੜਕਸਾਰ ਗੁਰੂ ਘਰ ਪਹੁੰਚੇ। ਦਿਲਜੀਤ ਨੇ ਸਖ਼ਤ ਸੁਰੱਖਿਆ ਹੇਠ ਗੁਰੂ ਘਰ ਵਿਖੇ ਕੀਰਤਨ ਸਰਵਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਿਰ ਝੁਕਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਸਰਹਿੰਦ ਦੀ ਉਸ ਕੰਧ ਦਾ ਵੀ ਦੌਰਾ ਕੀਤਾ ਜਿੱਥੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਚਿਣਵਾ ਦਿੱਤਾ ਗਿਆ ਸੀ। ਉਹ ਮੱਥਾ ਟੇਕਣ ਠੰਢਾ ਬੁਰਜ ਵੀ ਗਏ। ਇਸ ਅਸਥਾਨ ‘ਤੇ ਮਾਤਾ ਗੁਜਰ ਕੌਰ ਜੀ ਸ਼ਹੀਦ ਹੋਏ ਸਨ।

ਇਸ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਦਿਲਜੀਤ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਬਾਹਰ ਉਡੀਕ ਕਰ ਰਹੇ ਪ੍ਰਸ਼ੰਸਕਾਂ ਨਾਲ ਵੀ ਮੁਲਾਕਾਤ ਕੀਤੀ। ਦਿਲਜੀਤ ਦੁਸਾਂਝ ਨੇ ਮੀਡੀਆ ਤੋਂ ਦੂਰੀ ਬਣਾ ਕੇ ਕਿਹਾ ਕਿ ਉਹ ਸਿਰਫ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਹਨ।

Leave a Reply

Your email address will not be published. Required fields are marked *