Farmer Protest: ਕਿਸਾਨਾਂ ਵਲੋਂ ਪੰਜਾਬ ਭਰ ’ਚ 18 ਦਸੰਬਰ ਨੂੰ ਰੇਲਾਂ ਰੋਕਣ ਦਾ ਐਲਾਨ

ਸ਼ੰਭੂ, ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ ਤੇ ਉਸ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਸਰਵਣ ਸਿੰਘ ਪੰਧੇਰ ਨੇ ਏਐਨਆਈ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ (ਭਾਜਪਾ ਅਤੇ ਵਿਰੋਧੀ ਧਿਰ) ਕਿਸਾਨੀ ਮੁੱਦੇ ਸੰਸਦ ਵਿੱਚ ਨਹੀਂ ਉਠਾ ਰਹੀਆਂ। ਭਾਜਪਾ ਕਿਸਾਨਾਂ ਨੂੰ ਖਤਮ ਕਰਨਾ ਚਾਹੁੰਦੀ ਹੈ। ਕਿਸਾਨਾਂ ਦੀ ਆਵਾਜ਼ ਦੇਸ਼ ਦੇ 140 ਕਰੋੜ ਲੋਕਾਂ ਤੱਕ ਪਹੁੰਚ ਰਹੀ ਹੈ ਪਰ ਪ੍ਰਧਾਨ ਮੰਤਰੀ ਤਕ ਨਹੀਂ ਪੁੱਜ ਰਹੀ। ਉਹ ਚਾਹੁੰਦੇ ਹਾਂ ਕਿ ਇਸ ਮੁੱਦੇ ’ਤੇ ਪੂਰਾ ਭਾਰਤ ਇਕਜੁੱਟ ਹੋਵੇ। ਸ੍ਰੀ ਪੰਧੇਰ ਨੇ ਕਿਹਾ ਕਿ ਹਰਿਆਣਾ ਪੁਲੀਸ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਕੀ ਪੈਦਲ ਜਾ ਰਹੇ 100 ਕਿਸਾਨ ਦੇਸ਼ ਲਈ ਖਤਰਨਾਕ ਹੋ ਸਕਦੇ ਹਨ।

ਪਹਿਲਵਾਨ ਬਜਰੰਗ ਪੂਨੀਆ ਜੋ ਹਰਿਆਣਾ-ਪੰਜਾਬ ਸ਼ੰਭੂ ਬਾਰਡਰ ’ਤੇ ਵੀ ਮੌਜੂਦ ਸਨ, ਨੇ ਗੱਲਬਾਤ ਕਰਦਿਆਂ ਕਿਹਾ, ‘ਇੱਕ ਪਾਸੇ ਸਰਕਾਰ ਕਹਿ ਰਹੀ ਹੈ ਕਿ ਅਸੀਂ ਕਿਸਾਨਾਂ ਨੂੰ ਰੋਕ ਨਹੀਂ ਰਹੇ, ਪਰ ਦੂਜੇ ਪਾਸੇ ਉਹ ਕਿਸਾਨਾਂ ਨੂੰ ਰੋਕ ਰਹੇ ਹਨ। ਅੱਥਰੂ ਗੈਸ ਅਤੇ ਬੁਛਾੜਾਂ ਇੰਝ ਮਾਰੀਆਂ ਜਾ ਰਹੀਆਂ ਹਨ ਜਿਵੇਂ ਇਹ ਪਾਕਿਸਤਾਨ ਦੀ ਸਰਹੱਦ ਹੋਵੇ।

ਪੰਧੇਰ ਨੇ ਕਿਹਾ ਕਿ ਜਦੋਂ ਹੋਰ ਆਗੂ ਦਿੱਲੀ ਵਿਰੋਧ ਪ੍ਰਦਰਸ਼ਨ ਕਰਨ ਜਾਂਦੇ ਹਨ, ਕੀ ਉਹ ਇਜਾਜ਼ਤ ਲੈ ਕੇ ਜਾਂਦੇ ਹਨ? ਕਿਸਾਨ ਤਾਂ ਸਿਰਫ਼ ਆਪਣੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਚਾਹੁੰਦੇ ਹਨ।

Leave a Reply

Your email address will not be published. Required fields are marked *