ਚੰਡੀਗੜ੍ਹ, 18 ਸਤੰਬਰ (ਦਲਜੀਤ ਸਿੰਘ)- ਕਾਂਗਰਸ ਭਵਨ ਵਿਚ ਅੱਜ ਸ਼ਾਮ ਨੂੰ ਸੀ.ਐਲ.ਪੀ. ਮੀਟਿੰਗ ਹੋਣ ਜਾ ਰਹੀ ਹੈ | ਸੀ.ਐਲ.ਪੀ. ਮੀਟਿੰਗ ‘ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਕਹਿਣਾ ਹੈ ਕਿ ਪਾਰਟੀ ਦੀਆਂ ਕੁਝ ਅੰਦਰੂਨੀ ਨੀਤੀਆਂ ਹਨ ਅਤੇ ਇਸ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਬੁਲਾਈ ਗਈ ਹੈ | ਪਰਗਟ ਸਿੰਘ ਦਾ ਕਹਿਣਾ ਹੈ ਕਿ ਹਰ ਕਿਸੇ ਦਾ ਨਜ਼ਰੀਆ ਹੁੰਦਾ ਹੈ ਅਤੇ ਇਸ ਨੂੰ ਸੀ.ਐਲ.ਪੀ. ਮੀਟਿੰਗ ਵਿਚ ਸੁਣਿਆ ਜਾਣਾ ਚਾਹੀਦਾ ਹੈ |
ਸੀ.ਐਲ.ਪੀ. ਮੀਟਿੰਗ ‘ਤੇ ਬੋਲੇ ਪਰਗਟ ਸਿੰਘ, ਵਿਚਾਰ ਵਟਾਂਦਰੇ ਲਈ ਬੁਲਾਈ ਗਈ ਮੀਟਿੰਗ
