ਫ਼ਤਹਿਗੜ੍ਹ ਸਾਹਿਬ, ਸਰਬੰਸਦਾਨੀ ਗਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਅੱਜ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਅਖੰਡ ਪਾਠ ਨਾਲ ਆਰੰਭ ਹੋ ਗਈ।
ਸਭਾ ਦੇ ਅੱਜ ਪਹਿਲੇ ਦਿਨ ਲੱਖਾਂ ਸ਼ਰਧਾਲੂਆਂ ਨੇ ਗੁਰਦੁਆਰੇ ’ਚ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਭਾ ਦੇ ਤੀਜੇ ਦਿਨ 27 ਦਸੰਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ’ਚ ਸੰਪੂਰਨ ਹੋਵੇਗਾ।