ਯਮੁਨਾਨਗਰ। ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿਚ ਵੀਰਵਾਰ ਨੂੰ ਨਕਾਬਪੋਸ਼ ਬਦਮਾਸ਼ਾਂ ਨੇ ਜਿੰਮ ਤੋਂ ਘਰ ਜਾ ਰਹੇ ਤਿੰਨ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਖੇੜੀ ਲੱਖਾ ਸਿੰਘ ਦੇ ਪਾਵਰ ਜਿਮ ਤੋਂ ਘਰ ਪਰਤ ਰਹੇ ਤਿੰਨ ਨੌਜਵਾਨਾਂ ‘ਤੇ ਮੋਟਰਸਾਈਕਲ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ।
ਇਸ ਹਮਲੇ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਇਸ ਦੇ ਨਾਲ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ‘ਚ ਜੁਟੀ ਗਈ ਹੈ। ਬਦਮਾਸ਼ਾਂ ਨੇ ਨੌਜਵਾਨਾਂ ਦਾ ਪਿੱਛਾ ਕੀਤਾ ਤੇ ਗੋਲੀਆਂ ਚਲਾਈਆਂ। ਮੌਕੇ ‘ਤੇ 50 ਤੋਂ ਵੱਧ ਗੋਲੀਬਾਰੀ ਹੋਈ।