ਬਠਿੰਡਾ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਵੀਰਵਾਰ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ‘ਤੇ ਬਠਿੰਡਾ ਵਿਖੇ ਪੁੱਜੇ। ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਦੀਆਂ ਸੇਵਾਵਾਂ ਵਾਪਸ ਲੈਣ ਤੋਂ ਬਾਅਦ ਪਹਿਲੀ ਵਾਰ ਡੇਰਾ ਬਿਆਸ ਮੁਖੀ ਉਹਨਾਂ ਨੂੰ ਮਿਲਣ ਲਈ ਬਠਿੰਡਾ ਦੀ ਗ੍ਰੀਨ ਸਿਟੀ ਕਲੋਨੀ ਵਿੱਚ ਉਨਾਂ ਦੇ ਘਰ ਪੁੱਜੇ ਹਨ। ਹਾਲਾਂਕਿ ਇਸ ਮਾਮਲੇ ਸੰਬਧੀ ਕਿਸੇ ਨੂੰ ਕੁਝ ਪਤਾ ਨਹੀਂ ਹੈ ਕਿ ਡੇਰਾ ਮੁਖੀ ਕਿਸ ਮਕਸਦ ਲਈ ਜਥੇਦਾਰ ਨੂੰ ਮਿਲਣ ਲਈ ਆਏ ਹਨ।
ਉਝ ਸਮਝਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਦੀ ਕੀਤੀ ਗਈ ਕਿਰਦਾਰ ਕੁਸ਼ੀ ਅਤੇ ਹੋਰ ਮਸਲਿਆਂ ਸਬੰਧੀ ਦੋਵਾਂ ਦੀ ਗੱਲਬਾਤ ਹੋ ਸਕਦੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਘਰ ਅੰਦਰ ਕਿਸੇ ਨੂੰ ਜਾਣ ਦੀ ਅਜੇ ਤੱਕ ਕੋਈ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਡੇਰਾ ਮੁਖੀ ਦੀ ਸੁਰੱਖਿਆ ਲਈ ਪੁਲਿਸ ਜਰੂਰ ਤਾਇਨਾਤ ਕੀਤੀ ਹੋਈ ਹੈ।