ਚੰਡੀਗੜ੍ਹ, ਪੰਜਾਬ ਪੁਲੀਸ ਨੇ ਵੀਰਵਾਰ ਨੂੰ ਜਲੰਧਰ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਇੱਕ ਗੈਂਗਸਟਰ ਦੇ ਤਿੰਨ ਸਾਥੀਆਂ ਨੂੰ ਕਾਬੂ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਇੱਕ ਵੱਡੀ ਸਫਲਤਾ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਸਾਥੀਆਂ ਨੂੰ ਕਾਬੂ ਕੀਤਾ।
ਉਨ੍ਹਾਂ ਕਿਹਾ ਕਿ ਪੁਲੀਸ ਨੇ ਸਵੈ-ਰੱਖਿਆ ਵਿੱਚ ਗੋਲੀਬਾਰੀ ਦਾ ਜਵਾਬ ਦਿੱਤਾ ਜਿਸ ਦੌਰਾਤ 15 ਗੋਲੀਆਂ ਚਲਾਇਆਂ ਗਈਆਂ। ਇਸ ਦੌਰਾਨ ਇੱਕ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਇਸ ਸਮੇਂ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਹੈ। ਪੀਟੀਆਈ