ਨਵੀਂ ਦਿੱਲੀ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (Manmohan Singh) ਦੀ ਸਿਹਤ ਵਿਗੜਨ ਤੋਂ ਬਾਅਦ ਵੀਰਵਾਰ ਸ਼ਾਮ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ । ਉਨ੍ਹਾਂ ਨੂੰ ਰਾਤ ਕਰੀਬ 8 ਵਜੇ ਏਮਜ਼ (Delhi AIIMS) ਦੀ ਐਮਰਜੈਂਸੀ ’ਚ ਭਰਤੀ ਕਰਵਾਇਆ ਗਿਆ।
92 ਸਾਲਾ ਡਾ. ਮਨਮੋਹਨ ਸਿੰਘ ਨੂੰ ਦਿਲ ਨਾਲ ਸਬੰਧਿਤ ਪਰੇਸ਼ਾਨੀ ਕਰਕੇ ਐਮਰਜੈਂਸੀ ਵਿਭਾਗ ਵਿਚ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਪਰ ਬਾਅਦ ‘ਚ ਉਨ੍ਹਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ। ਉਨ੍ਹਾਂ ਨੇ ਵੀਰਵਾਰ ਰਾਤ 9.51 ਵਜੇ ਆਖ਼ਰੀ ਸਾਹ ਲਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 13 ਅਕਤੂਬਰ 2021 ਨੂੰ ਉਨ੍ਹਾਂ ਨੂੰ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦਾ ਬੁਖਾਰ ਠੀਕ ਹੋ ਗਿਆ ਪਰ ਬਾਅਦ ‘ਚ ਕਮਜ਼ੋਰੀ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।