ਪੰਜਾਬ ‘ਚ ਵੱਡੀ ਵਾਰਦਾਤ, ਘੋੜੀ ਖਰੀਦਣ ਲਈ ਬੈਂਕ ‘ਚ ਮਾਰਿਆ ਡਾਕਾ

ਅੰਮ੍ਰਿਤਸਰ – ਅਕਸਰ ਹੀ ਸੁਣਨ ਨੂੰ ਮਿਲਦਾ ਹੈ ਕਿ ਪੰਜਾਬੀਆਂ ਦੇ ਸ਼ੌਂਕ ਅਵੱਲੇ ਹੁੰਦੇ ਹਨ ਅਤੇ ਪੰਜਾਬੀ ਆਪਣੇ ਸ਼ੌਂਕ ਲਈ ਜਾਨੇ ਜਾਂਦੇ ਹਨ ਪਰ ਜ਼ਿਲ੍ਹਾ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਂਕ ਖਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਐੱਚ.ਡੀ.ਐੱਫ.ਸੀ ਬੈਂਕ ਦੇ ਵਿੱਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਨੌਜਵਾਨਾਂ ਨੇ 3 ਲੱਖ ਤੋਂ ਵੱਧ ਦੀ ਲੁੱਟ ਕੀਤੀ ਹੈ। ਇਸ ਮਾਮਲੇ ‘ਚ ਪੁਲਸ ਨੇ ਹਰਕਤ ਵਿੱਚ ਆਉਂਦਿਆਂ ਹੀ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ 20 ਦਸੰਬਰ 2024 ਨੂੰ ਅੰਮ੍ਰਿਤਸਰ ਮਹਿਤਾ ਰੋਡ ‘ਤੇ ਐੱਚ.ਡੀ.ਐੱਫ.ਸੀ ਬੈਂਕ ‘ਚ ਦੋ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਸ ‘ਚ ਉਨ੍ਹਾਂ ਨੇ 3 ਲੱਖ 96 ਹਜ਼ਾਰ ਦੀ ਲੁੱਟ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਸ ਨੇ ਇਸ ਮਾਮਲੇ ‘ਤੇ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਅਤੇ ਗੁਰਨੂਰ ਸਿੰਘ ਦੇ ਰੂਪ ‘ਚ ਹੋਈ ਹੈ।

Leave a Reply

Your email address will not be published. Required fields are marked *