ਨਵੀਂ ਦਿੱਲੀ, 18 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਅਮਰਿੰਦਰ ਸਿੰਘ ਸ਼ਾਮ 4.30 ਵਜੇ ਰਾਜਪਾਲ ਨੂੰ ਮਿਲਣਗੇ ਅਤੇ ਆਪਣਾ ਅਸਤੀਫਾ ਸੌਂਪਣਗੇ। ਇਸ ਤੋਂ ਪਹਿਲਾਂ ਸ੍ਰੀ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ ਅਤੇ ਵਾਰ -ਵਾਰ “ਅਪਮਾਨ” ਕਰਨ ‘ਤੇ ਨਾਰਾਜ਼ਗੀ ਅਤੇ ਨਾਖੁਸ਼ੀ ਜ਼ਾਹਰ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਆਪਣੇ ਸਮਰਥਕ ਵਿਧਾਇਕਾਂ ਨਾਲ ਮੀਟਿੰਗ ਵਿੱਚ ਅਸਤੀਫਾ ਦੇਣ ਬਾਰੇ ਫੈਸਲਾ ਲਿਆ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਦਾ ਫ਼ੈਸਲਾ
