ਲੁਧਿਆਣਾ : ਹਲਵਾਰਾ ਹਵਾਈ ਅੱਡੇ ਤੋਂ ਜਲਦੀ ਹੀ ਵਪਾਰਕ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਨਾਲ ਖੇਤਰ ਦੇ ਵਿਕਾਸ ਅਤੇ ਵਪਾਰ ਨੂੰ ਨਵਾਂ ਹੁਲਾਰਾ ਮਿਲੇਗਾ। ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਹੈ ਕਿ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਪਾਰਕ ਹਵਾਈ ਸੇਵਾਵਾਂ ਚਲਾਉਣ ਲਈ ਬੋਲੀ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ। ਉਸ ਨੇ ਕਿਹਾ ਕਿ ਸਾਰੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਪੂਰੀਆਂ ਕਰਨ ਉਪਰੰਤ ਛੇ ਮਹੀਨਿਆਂ ਦੇ ਅੰਦਰ-ਅੰਦਰ ਹਲਵਾਰਾ ਤੋਂ ਉਡਾਣਾਂ ਸ਼ੁਰੂ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਫਰਵਰੀ ਤਕ ਬਣ ਕੇ ਤਿਆਰ ਹੋ ਜਾਵੇਗੀ ਹਲਵਾਰਾ ਹਵਾਈ ਅੱਡੇ ਦੀ ਟਰਮੀਨਲ ਬਿਲਡਿੰਗ, ਵਪਾਰ ਤੇ ਉਦਯੋਗ ਨੂੰ ਮਿਲੇਗਾ ਹੁਲਾਰਾ : ਰਵਨੀਤ ਸਿੰਘ ਬਿੱਟੂ
