ਅੰਮ੍ਰਿਤਸਰ, ਸਾਂਝਾ ਕਿਸਾਨ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਵਿਰੁੱਧ ਆਪਣੀ ਤਾਕਤ ਦੀ ਦੁਰਵਰਤੋਂ ਨਾ ਕਰਨ ਅਤੇ ਉਨ੍ਹਾਂ ਦੇ ਸੰਘਰਸ਼ ਵਿੱਚ ਸਾਥ ਦੇਣ। ਪੰਜਾਬ ਦੇ ਕਿਸਾਨਾਂ ਨੇ ਸੋਮਵਾਰ ਨੂੰ ਸੂਬਾ ਪੱਧਰੀ ਬੰਦ ਦਾ ਐਲਾਨ ਕੀਤਾ ਹੋਇਆ ਹੈ। ਜਿਸ ਤਹਿਤ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਸੜਕ ਅਤੇ ਰੇਲ ਆਵਾਜਾਈ ਵੀ ਬੰਦ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੀਤਾ ਗਿਆ ਇਹ ਬੰਦ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਹਿੱਸਾ ਹੈ। ਸਰਵਣ ਸਿੰਘ ਪੰਧੇਰ ਨੇ ਆਈਏਐਨਐਸ ਨਾਲ ਗੱਲਬਾਤ ਕਰਦਿਆਂ ਬੰਦ ਦੀ ਪੁਰਜ਼ੋਰ ਹਮਾਇਤ ’ਤੇ ਜ਼ੋਰ ਦਿੰਦਿਆਂ ਕਿਹਾ, ”ਇਸ ਧਰਨੇ ਵਿੱਚ ਤਿੰਨ ਕਰੋੜ ਪੰਜਾਬੀ ਸ਼ਾਮਲ ਹੋਏ ਹਨ ਅਤੇ ਪੰਜਾਬ ਭਰ ਵਿੱਚ ਤਕਰੀਬਨ 95 ਤੋਂ 97 ਫੀਸਦੀ ਆਵਾਜਾਈ ਠੱਪ ਹੈ।”
Punjab News: ਪੰਜਾਬ ਸਰਕਾਰ ਪੁਲੀਸ ਦੀ ਦੁਰਵਰਤੋਂ ਨਾ ਕਰੇ, ਸਾਡੇ ਨਾਲ ਖੜੇ :ਕਿਸਾਨ ਆਗੂ
