ਮੋਹਾਲੀ : ਮੋਹਾਲੀ ‘ਚ ਪੰਜਾਬ ਬੰਦ ਦਾ ਭਰਵਾਂ ਅਸਰ ਦੇਖਣ ਨੂੰ ਮਿਲਿਆ। ਇੱਥੇ ਏਅਰਪੋਰਟ ਰੋਡ ‘ਤੇ ਕਿਸਾਨਾਂ ਵਲੋਂ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ। ਇਸੇ ਤਰ੍ਹਾਂ ਪਿੰਡ ਲਖਨੌਰ ਦੇ ਕੋਲ ਕਿਸਾਨਾਂ ਵਲੋਂ ਜ਼ਬਰਦਸਤ ਨਾਕਾ ਲਾਇਆ ਹੋਇਆ ਹੈ।
ਇਸੇ ਤਰ੍ਹਾਂ ਸਿੰਘ ਸ਼ਹੀਦਾਂ ਸੋਹਾਣਾ ਗੁਰਦੁਆਰਾ ਸਾਹਿਬ ਦੇ ਨੇੜੇ ਵੀ ਸੜਕ ਨੂੰ ਬੰਦ ਕੀਤਾ ਗਿਆ ਹੈ। ਮੋਹਾਲੀ ‘ਚ ਰੇਲਵੇ ਸਟੇਸ਼ਨ ‘ਤੇ ਵੀ ਕਿਸਾਨਾਂ ਵਲੋਂ ਨਾਕਾਬੰਦੀ ਕੀਤੀ ਗਈ ਹੈ, ਜਿਸ ਕਰਕੇ ਰੇਲਾਂ ਵੀ ਰੋਕੀਆਂ ਗਈਆਂ ਹਨ।
ਇਸ ਕਾਰਨ ਘਰੋਂ ਬਾਹਰ ਨਿਕਲੇ ਕੋਲ ਖੱਜਲ-ਖੁਆਰ ਹੁੰਦੇ ਨਜ਼ਰ ਆ ਰਹੇ ਹਨ।