ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਸਾਲ 2025 ਦੀ ਆਮਦ ‘ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹੈ। ਇਸ ਦੇ ਨਾਲ ਹੀ ਉਨ੍ਹਾਂ ਆਸ ਜਤਾਈ ਹੈ ਕਿ ਇਸ ਸਾਲ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿਚ ਪ੍ਰਵੇਸ਼ ਕਰੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ, “ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ-ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਇਸ ਸਾਲ ਵਿਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿਚ ਪ੍ਰਵੇਸ਼ ਕਰੇਗਾ। ਪਰਮਾਤਮਾ ਅੱਗੇ ਅਰਦਾਸ, ਇਹ ਸਾਲ ਸਾਰਿਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ।”