ਨਵੀਂ ਦਿੱਲੀ : ਨਵਾਂ ਸਾਲ 2025 ਦਾ ਆਗ਼ਾਜ਼ ਹੋ ਚੁੱਕਿਆ ਹੈ। ਦੁਨੀਆ ਭਰ ‘ਚ ਨਵੇਂ ਸਾਲ ਦਾ ਜਸ਼ਨ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਰਾਜਨਾਥ ਸਿੰਘ ਸਮੇਤ ਕਈ ਨੇਤਾਵਾਂ ਨੇ ਵੀ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ।
‘ਸਾਰਿਆਂ ਨੂੰ ਨਵਾਂ ਸਾਲ ਮੁਬਾਰਕ’
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਉਨ੍ਹਾਂ ਲਿਖਿਆ- ‘ਸਭ ਨੂੰ ਨਵਾਂ ਸਾਲ ਮੁਬਾਰਕ! ਸਾਲ 2025 ਸਾਰਿਆਂ ਲਈ ਖੁਸ਼ੀਆਂ, ਸਦਭਾਵਨਾ ਤੇ ਖੁਸ਼ਹਾਲੀ ਲੈ ਕੇ ਆਵੇ!
ਇਸ ਮੌਕੇ ‘ਤੇ ਆਓ ਅਸੀਂ ਭਾਰਤ ਅਤੇ ਵਿਸ਼ਵ ਲਈ ਉੱਜਵਲ, ਵਧੇਰੇ ਸਮਾਵੇਸ਼ੀ ਅਤੇ ਟਿਕਾਊ ਭਵਿੱਖ ਦੇ ਨਿਰਮਾਣ ਲਈ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਤਾਜ਼ਾ ਕਰੀਏ।
ਰਾਹੁਲ ਗਾਂਧੀ ਨੇ ਕੀ ਕਿਹਾ?
ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਰਾਹੁਲ ਗਾਂਧੀ ਨੇ ਲਿਖਿਆ, ‘ਤੁਹਾਨੂੰ ਸਾਰਿਆਂ ਨੂੰ ਨਵਾਂ ਸਾਲ ਮੁਬਾਰਕ, ਮੈਂ ਉਮੀਦ ਕਰਦਾ ਹਾਂ ਕਿ ਇਹ ਸਾਲ ਤੁਹਾਡੀ ਜ਼ਿੰਦਗੀ ‘ਚ ਨਵਾਂ ਉਤਸ਼ਾਹ, ਚਾਅ ਅਤੇ ਖੁਸ਼ੀਆਂ ਲੈ ਕੇ ਆਵੇ।