ਨਵੇਂ ਸਾਲ ਮੌਕੇ ਸੁਖਬੀਰ ਤੇ ਹਰਸਿਮਰਤ ਬਾਦਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ- ਨਵੇਂ ਸਾਲ ਦੇ ਮੌਕੇ ਉਤੇ ਅੱਜ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਵੱਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਰੇ ਦੇਸ਼ ਵਾਸੀਆਂ ਅਤੇ ਖਾਲਸਾ ਪੰਥ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਮਿਹਰ ਕਰਨ, ਬਖ਼ਸ਼ਿਸ਼ ਕਰਨ ਅਤੇ ਸਮੁੱਚੀ ਕੌਮ ਤੇ ਪੂਰੇ ਦੇਸ਼ ਵਾਸੀਆਂ ਲਈ ਇਹ ਸਾਲ ਚੜ੍ਹਦੀ ਕਲਾਂ ਦਾ ਸਾਲ ਹੋਵੇ। ਪੰਜਾਬ ਵਿਚ ਅਮਨ-ਸ਼ਾਂਤੀ ਬਣੀ ਰਹੇ। ਪੂਰੀ ਦੁਨੀਆ ਵਿਚ ਜਿਹੜੇ ਲੜਾਈ-ਝਗੜੇ, ਜੰਗਾਂ ਹੋ ਰਹੀਆਂ ਹਨ, ਪਰਮਾਤਮਾ ਮਿਹਰ ਕਰਨ ਕਿ ਇਹ ਸਭ ਕੁਝ ਖ਼ਤਮ ਹੋਵੇ ਅਤੇ ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ ਭਰਿਆ ਹੋਵੇ।

ਇਥੇ ਇਹ ਦੱਸਣਯੋਗ ਹੈ ਕਿ ਸੁਖਬੀਰ ਸਿੰਘ ਹਰ ਸਾਲ ਨਵੇਂ ਸਾਲ ਦੇ ਮੌਕੇ ਉਤੇ ਰਾਤ 12 ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੁੰਦੇ ਸਨ ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸੁਖਬੀਰ ਬਾਦਲ 1 ਜਨਵਰੀ ਨੂੰ ਨਵੇਂ ਸਾਲ ਦੀ ਸਵੇਰ ਵੇਲੇ ਨਤਮਸਤਕ ਹੋਏ ਹਨ। ਇਥੇ ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ ਬੀਤੇ ਦਿਨ ਵੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ।

Leave a Reply

Your email address will not be published. Required fields are marked *