PSEB ਵਲੋਂ Practical Exams ਦੀਆਂ ਤਾਰੀਖ਼ਾਂ ਦਾ ਐਲਾਨ, ਵਿਦਿਆਰਥੀ ਜਲਦੀ ਕਰ ਲੈਣ ਚੈੱਕ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ, 2025 ਵੋਕੇਸ਼ਨਲ ਅਤੇ ਐੱਨ. ਐੱਸ. ਕਿਊ. ਐੱਫ ਵਿਸ਼ਿਆਂ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ 27 ਜਨਵਰੀ 2025 ਤੋਂ 4 ਫਰਵਰੀ 2025 ਤੱਕ ਕਰਵਾਈਆਂ ਜਾ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਰਥੀਆਂ ਨੂੰ ਇਹ ਨੋਟ ਕਰਵਾ ਦੇਣ ਤਾਂ ਜੋ ਕੋਈ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ।

ਉਨ੍ਹਾਂ ਦੱਸਿਆ ਕਿ ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪਲੱਬਧ ਹੈ ਅਤੇ ਲੋੜ ਸਮੇਂ ਈ-ਮੇਲ srsecconduct.pseb@punjab.gov.in ‘ਤੇ ਸੰਪਰਕ ਕੀਤਾ ਜਾਵੇ।

Leave a Reply

Your email address will not be published. Required fields are marked *