ਚੰਡੀਗੜ੍ਹ : ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਰਹੇ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੜ੍ਹੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ।
ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਬਹੁਜਨ ਸਮਾਜ ਪਾਰਟੀ ਸੁਪਰੀਮੋ ਕੁਮਾਰੀ ਮਾਇਆਵਤੀ ਵਲੋਂ ਜਸਵੀਰ ਗੜ੍ਹੀ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ, ਇਸ ਮਗਰੋਂ ਪਾਰਟੀ ਹਾਈਕਮਾਨ ਨੇ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਕੱਢਦੇ ਹੋਏ ਅਵਤਾਰ ਸਿੰਘ ਕਰੀਮਪੁਰੀ ਨੂੰ ਪ੍ਰਧਾਨ ਥਾਪ ਦਿੱਤਾ ਸੀ। ਹੁਣ ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।