ਚੰਡੀਗੜ੍ਹ, ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਨੂੰ 2025 ਦੀ ਸ਼ਾਨਦਾਰ ਸ਼ੁਰੂਆਤ ਕਿਹਾ। ਜ਼ਿਕਰਯੋਗ ਹੈ ਕਿ ਦਿਲਜੀਤ ਨੇ ਹਾਲ ਹੀ ਵਿੱਚ ਪੂਰੇ ਭਾਰਤ ਦੇ ਦਿਲ-ਲੁਮਿਨਾਤੀ ਟੂਰ ਦੀ ਸਮਾਪਤੀ ਕੀਤੀ ਹੈ। ਇਸ ਉਪਰੰਤ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ ਨਾਲ ਆਪਣੀ ਮੁਲਾਕਾਤ ਦੀਆਂ ਝਲਕੀਆਂ ਪੋਸਟ ਕੀਤੀਆਂ।
ਪੋਸਟ ਕਰਦਿਆਂ ਉਨ੍ਹਾਂ ਲਿਖਿਆ, ‘‘2025 ਦੀ ਇੱਕ ਸ਼ਾਨਦਾਰ ਸ਼ੁਰੂਆਤ, ਪ੍ਰਧਾਨ ਮੰਤਰੀ @narendramodi ਜੀ ਨਾਲ ਇੱਕ ਯਾਦਗਾਰ ਮੁਲਾਕਾਤ। ਅਸੀਂ ਬਹੁਤ ਸਾਰੀਆਂ ਚੀਜ਼ਾਂ ਬਾਰੇ ਗੱਲ ਕੀਤੀ, ਜਿਸ ਵਿੱਚ ਸੰਗੀਤ ਵੀ ਸ਼ਾਮਲ ਹੈ!”