ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਖਿਡਾਰੀ ਇੱਕ ਵੱਡੇ ਘਪਲੇ ਦੀ ਜਾਂਚ ਵਿੱਚ ਫਸ ਗਏ ਹਨ। ਗੁਜਰਾਤ ਸੀਆਈਡੀ ਕ੍ਰਾਈਮ ਨੇ 450 ਕਰੋੜ ਰੁਪਏ ਦੇ ਚਿੱਟ ਫੰਡ ਘੁਟਾਲੇ ਦੇ ਸਬੰਧ ਵਿੱਚ ਉੱਚ ਪੱਧਰੀ ਭਾਰਤੀ ਕ੍ਰਿਕਟਰਾਂ ਸ਼ੁਭਮਨ ਗਿੱਲ, ਰਾਹੁਲ ਤਿਵਾਤੀਆ, ਮੋਹਿਤ ਸ਼ਰਮਾ ਅਤੇ ਬੀ ਸਾਈ ਸੁਦਰਸ਼ਨ ਨੂੰ ਸੰਮਨ ਭੇਜੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਜਾਂਚ ਪੋਂਜੀ ਸਕੀਮਾਂ ਦੇ ਮਾਸਟਰਮਾਈਂਡ ਭੁਪਿੰਦਰ ਸਿੰਘ ਜਾਲਾ ਤੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਕੀਤੀ ਗਈ ਹੈ, ਜਦੋਂ ਉਸ ਵੱਲੋਂ ਇਨ੍ਹਾਂ ਖਿਡਾਰੀਆਂ ਵੱਲੋਂ ਨਿਵੇਸ਼ ਕੀਤੇ ਗਏ ਪੈਸੇ ਵਾਪਸ ਨਾ ਕੀਤੇ ਜਾਣ ਦਾ ਖੁਲਾਸਾ ਕੀਤਾ ਗਿਆ ਸੀ।
ਰਿਪੋਰਟ ਅਨੁਸਾਰ, ਸੀਆਈਡੀ ਅਧਿਕਾਰੀਆਂ ਅਨੁਸਾਰ, ਆਈਪੀਐਲ ਟੀਮ ਗੁਜਰਾਤ ਟਾਈਟਨਜ਼ ਦੇ ਕਪਤਾਨ ਗਿੱਲ ਨੇ 1.95 ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ ਜਦੋਂ ਕਿ ਹੋਰਾਂ ਨੇ ਬਹੁਤ ਘੱਟ ਰਕਮਾਂ ਦਾ ਨਿਵੇਸ਼ ਕੀਤਾ ਸੀ। ਅਧਿਕਾਰੀਆਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਉਪਲਬਧਤਾ ਦੇ ਆਧਾਰ ‘ਤੇ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾਵੇਗਾ।