ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਅਸਤੀਫ਼ੇ ‘ਤੇ ਫ਼ੈਸਲਾ ਲੈਣ ਦੇ ਵਿਚਾਰ-ਵਟਾਂਦਰੇ ਵਿਚਾਲੇ ਅਕਾਲੀ ਦਲ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ ਅਕਾਲੀ ਦਲ ਨੇ 14 ਜਨਵਰੀ ਨੂੰ ਮਾਘੀ ਮੌਕੇ ਵਿਸ਼ਾਲ ਅਕਾਲੀ ਕਾਨਫਰੰਸ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਦਲੀਜਤ ਸਿੰਘ ਚੀਮਾ ਨੇ ਐਕਸ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਹ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਵਿਸ਼ਾਲ ਸਲਾਨਾ ਅਕਾਲੀ ਕਾਨਫਰੰਸ ਕਰੇਗਾ।
ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੀਨੀਅਰ ਆਗੂ ਸ਼ਿਰੱਕਤ ਕਰਨਗੇ।