ਅੰਮ੍ਰਿਤਸਰ- ਗੁਰੂ ਨਗਰੀ ਵਿਚ ਸੀਤ ਲਹਿਰ ਨੇ ਆਪਣਾ ਪੂਰਾ ਕਹਿਰ ਮਚਾਇਆ ਹੋਇਆ ਹੈ। ਇਸ ਦੌਰਾਨ ਧੁੰਦ ‘ਚ ਘਿਰਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਦ੍ਰਿਸ਼ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਸੰਗਤ ਧੁੰਦ ਦੀ ਪ੍ਰਵਾਹ ਕੀਤੇ ਬਿਨਾਂ ਗੁਰੂ ਘਰ ਨਤਮਸਤਕ ਹੋਣ ਪਹੁੰਚ ਰਹੀ ਹੈ। ਹਾਲਾਂਕਿ ਧੁੰਦ ਕਾਰਨ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਆਮ ਦਿਨਾਂ ਵਾਂਗ ਹੀ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਦ੍ਰਿਸ਼ ਦੇਖਣ ਨੂੰ ਮਿਲਿਆ
