ਨਵੀਂ ਦਿੱਲੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਇਥੇ 3 ਮੋਤੀਲਾਲ ਨਹਿਰੂ ਮਾਰਗ ਸਥਿਤ ਰਿਹਾਇਸ਼ ਉੱਤੇ ਅੱਜ ਅਖੰਡ ਪਾਠ ਦੇ ਭੋਗ ਪਾ ਕੇ ਅਰਦਾਸ ਕੀਤੀ ਗਈ। ਆਗੂਆਂ ਨੇ ਸਿਆਸੀ ਸਫ਼ਾਂ ਤੋਂ ਉਪਰ ਉੱਠ ਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਡਾ.ਸਿੰਘ ਦੀ ਅੰਤਿਮ ਅਰਦਾਸ ਲਈ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਰੱਖਿਆ ਗਿਆ ਹੈ।
ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏ
